ਵਿੱਦਿਅਕ ਸੰਸਥਾਵਾਂ ਇਸ ਤਾਰੀਕ ਤੱਕ ਬੰਦ ਰਹਿਣਗੀਆਂ ਪੰਜਾਬ ਸਰਕਾਰ ਦੇ ਨਵੇਂ ਆਦੇਸ਼

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜ ਅਤੇ ਯੂਨੀਵਰਸਿਟੀਆਂ ਵਿੱਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸੂਬੇ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚਾਲੂ ਸਮੈਸਟਰ/ਕਲਾਸ ਦਾ ਤਕਰੀਬਨ 80 ਫੀਸਦੀ ਸਿਲੇਬਸ ਪੂਰਾ ਹੋ ਚੁੱਕਿਆ ਹੈ ਅਤੇ ਰਹਿੰਦਾ ਸਿਲੇਬਸ ਪੂਰਾ ਕਰਨ ਲਈ ਅਧਿਆਪਕ ਵਿਦਿਆਰਥੀਆਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰ ਰਹੇ ਹਨ। ਸ੍ਰੀ ਬਾਜਵਾ ਨੇ ਕਿਹਾ ਕਿ ਉਪਰੋਕਤ ਹਾਲਾਤ ਦੇ ਮੱਦੇਨਜ਼ਰ ਇਹ ਮਹਿਸੂਸ ਕੀਤਾ ਗਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਹੋਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਇਹਨਾਂ ਦਿਨਾਂ ਵਿਚ ਕਰ ਦਿੱਤੀਆਂ ਜਾਣ ਤਾਂ ਕਿ ਛੁੱਟੀਆਂ ਤੋਂ ਬਾਅਦ ਅਧਿਆਪਕ ਇਮਤਿਹਾਨਾਂ ਅਤੇ ਨਵੇਂ ਦਾਖ਼ਲਿਆਂ ਦਾ ਕੰਮ ਕਰਨ ਲਈ ਪੂਰੇ ਤਰੋਤਾਜ਼ਾ ਹੋ ਕੇ ਆਉਣ।ਉਨ੍ਹਾਂ ਕਿਹਾ ਇਹ ਛੁੱਟੀਆਂ ਕਰਨ ਸਬੰਧੀ ਵਿਭਾਗ ਵਲੋਂ ਭੇਜੀ ਗਈ ਤਜ਼ਵੀਜ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦੇ ਦਿੱਤੀ ਹੈ। ਉਚੇਰੀ ਸਿੱਖਿਆ ਮੰਤਰੀ ਨੇ ਦਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਕਰਨ ਸਬੰਧੀ ਸਰਕਾਰ ਦੇ ਆਦੇਸ਼ ਅੱਜ ਯੂਨੀਵਰਸਿਟੀਆਂ ਨੂੰ ਪਹੁੰਚ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਤਾਲਾਬੰਦੀ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਅਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਅਤੇ ਕਾਲਜ ਵਿਦਿਆਰਥੀਆਂ ਦੇ ਇਮਤਿਹਾਨ 1 ਜੁਲਾਈ ਤੋਂ ਲਏ ਜਾ ਸਕਦੇ ਹਨ। ਇਹਨਾਂ ਦਿਸ਼ਾ ਨਿਰਦੇਸ਼ਾਂ ਉੱਤੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਮੀਟਿੰਗ ਵਿੱਚ ਵੀ ਸਹਿਮਤੀ ਸੀ ਕਿ ਅਗਲਾ ਅਕਾਦਮਿਕ ਸੈਸ਼ਨ ਸਤੰਬਰ ਵਿੱਚ ਸ਼ੁਰੂ ਕੀਤਾ ਜਾਵੇਗਾ।

One Comment on “ਵਿੱਦਿਅਕ ਸੰਸਥਾਵਾਂ ਇਸ ਤਾਰੀਕ ਤੱਕ ਬੰਦ ਰਹਿਣਗੀਆਂ ਪੰਜਾਬ ਸਰਕਾਰ ਦੇ ਨਵੇਂ ਆਦੇਸ਼”

Leave a Reply

Your email address will not be published. Required fields are marked *